IND vs NZ, World Cup: ਭਾਰਤ ਨੇ 2023 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਸੈਮੀਫਾਈਨਲ 'ਚ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾਇਆ।ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਦੇ ਸੈਂਕੜੇ ਤੋਂ ਬਾਅਦ ਮੁਹੰਮਦ ਸ਼ਮੀ ਨੇ ਆਪਣੀ ਘਾਤਕ ਗੇਂਦਬਾਜ਼ੀ ਨਾਲ ਭਾਰਤ ਨੂੰ 12 ਸਾਲ ਬਾਅਦ ਵਨਡੇ ਵਿਸ਼ਵ ਕੱਪ ਦੇ ਫਾਈਨਲ 'ਚ ਪਹੁੰਚਾਇਆ। ਸੈਮੀਫਾਈਨਲ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾਇਆ। ਨਿਊਜ਼ੀਲੈਂਡ ਲਈ ਡੇਰਿਲ ਮਿਸ਼ੇਲ ਨੇ 134 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਹਾਲਾਂਕਿ ਉਹ ਆਪਣੀ ਟੀਮ ਨੂੰ ਜਿੱਤ ਤੱਕ ਨਹੀਂ ਪਹੁੰਚਾ ਸਕੇ। ਭਾਰਤ ਲਈ ਸ਼ਮੀ ਨੇ ਸੱਤ ਵਿਕਟਾਂ ਲਈਆਂ। ਭਾਰਤ ਨੇ ਪਹਿਲਾਂ ਖੇਡਦਿਆਂ 397 ਦੌੜਾਂ ਬਣਾਈਆਂ ਸਨ। ਜਵਾਬ 'ਚ ਨਿਊਜ਼ੀਲੈਂਡ ਦੀ ਟੀਮ 327 ਦੌੜਾਂ 'ਤੇ ਢੇਰ ਹੋ ਗਈ।