ਲਧਿਆਣਾ : ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਐਡਵੋਕੇਟ ਜੇ.ਐਸ ਸਿੱਬਲ ਦਾ ਕਹਿਣਾ ਹੈ ਕਿ ਪੁਲਿਸ ਨੇ ਅੱਜ ਉਸ ਨੂੰ ਗ੍ਰਿਫ਼ਤਾਰ ਕਰਕੇ ਅੱਜ ਹੀ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਅਣਦੇਖੀ ਕੀਤੀ ਗਈ ਹੈ। ਅਦਾਲਤ ਨੇ ਸਟੇਅ ਆਰਡਰ ਭਲਕੇ ਲਈ ਰਾਖਵਾਂ ਰੱਖ ਲਿਆ ਹੈ।
ਪਟੀਸ਼ਨ 'ਤੇ ਭਲਕੇ ਨੂੰ ਸੁਣਵਾਈ ਹੋਵੇਗੀ
ਜ਼ਮਾਨਤ ਪਟੀਸ਼ਨ 'ਤੇ ਭਲਕੇ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਤਨਿਸ਼ਠਾ ਗੋਇਲ ਦੀ ਅਦਾਲਤ 'ਚ ਸੁਣਵਾਈ ਹੋਵੇਗੀ। ਅਦਾਲਤ ਨੇ ਬਿੱਟੂ, ਸੁਰਿੰਦਰ ਡਾਵਰ, ਸ਼ਿਆਮ ਸੁੰਦਰ ਮਲਹੋਤਰਾ ਅਤੇ ਸੰਜੇ ਤਲਵਾੜ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ। ਅਦਾਲਤ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।
ਮੈਡੀਕਲ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਸ਼ਿਆਮ ਸੁੰਦਰ ਅਰੋੜਾ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ।

