ਪੰਜਾਬ : ਜਲੰਧਰ ਦੇ ਜਿਮਖਾਨਾ ਕਲੱਬ ਦੇ ਅਫਸਰਾਂ ਦੀਆਂ ਪਤਨੀਆਂ ਨੂੰ ਬਦਨਾਮ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰਨ ਦੇ ਦੋਸ਼ੀ ਸੰਦੀਪ ਵਧਵਾ ਨੂੰ ਅਦਾਲਤ ਦੇ ਹੁਕਮਾਂ 'ਤੇ 2 ਦਿਨ ਦੇ ਰਿਮਾਂਡ ਤੋਂ ਬਾਅਦ ਜੇਲ ਭੇਜ ਦਿੱਤਾ ਗਿਆ ਹੈ।
ਸੰਦੀਪ ਵਾਧਵਾ ਦੀ-ਪੋਲ ਖੋਲ ਟੀਵੀ ਨਾਮਕ ਵੈੱਬ ਪੋਰਟਲ ਦਾ ਸੰਚਾਲਕ ਦੱਸਿਆ ਜਾਂਦਾ ਹੈ।ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਇਸ ਪੂਰੇ ਮਾਮਲੇ ਦਾ ਮਾਸਟਰਮਾਈਂਡ ਵੈੱਬ ਪੋਰਟਲ ਗੋਲਮਾਲ ਦਾ ਸੰਚਾਲਕ ਅਭਿਨੰਦਨ ਭਾਰਤੀ ਸੀ। ਫਿਲਹਾਲ ਪੁਲਸ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਨਾਲ ਹੀ ਉਸ ਖਿਲਾਫ ਐੱਲ.ਓ.ਸੀ. ਜਾਰੀ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਸ਼ਹਿਰ ਦੇ ਸੀਨੀਅਰ ਸਿਟੀਜ਼ਨਾਂ ਨੇ ਪੁਲੀਸ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਅਜਿਹੇ ਪੋਰਟਲ ਚਲਾਉਣ ਵਾਲਿਆਂ ਖ਼ਿਲਾਫ਼ ਠੋਸ ਹੱਲ ਕਰਨ ਦੀ ਮੰਗ ਕੀਤੀ ਹੈ।