ਪੰਜਾਬ: ਭਾਜਪਾ ਨੇ 6 ਸੀਟਾਂ ਲਈ ਉਮੀਦਵਾਰਾਂ ਦਾ ਕੀਤਾਐਲਾਨ
March 30, 2024
0
ਪੰਜਾਬ : ਪੰਜਾਬ 'ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਪੰਜਾਬ ਦੀਆਂ 6 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ 'ਚ 'ਆਪ' ਤੋਂ ਭਾਜਪਾ 'ਚ ਆਏ ਸੁਸ਼ੀਲ ਕੁਮਾਰ ਰਿੰਕੂ, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਫਰੀਦਕੋਟ ਤੋਂ ਹੰਸਰਾਜ ਹੰਸ ਸ਼ਾਮਲ ਹਨ ਅਤੇ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਦੱਸ ਦੇਈਏ ਕਿ ਰਿੰਕੂ ਅਤੇ ਰਵਨੀਤ ਬਿੱਟੂ ਜੋ ਕਿ ਹਾਲ ਹੀ ਵਿੱਚ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ, ਦੋਵਾਂ ਨੂੰ ਹਾਈਕਮਾਂਡ ਵੱਲੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਵਾਰ ਗੁਰਦਾਸਪੁਰ ਤੋਂ ਸੰਸਦ ਮੈਂਬਰ ਰਹੇ ਅਦਾਕਾਰ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਥਾਂ ਦਿਨੇਸ਼ ਸਿੰਘ ਬੱਬੂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ।
Tags