ਅੰਮ੍ਰਿਤਸਰ : ਅੰਮ੍ਰਿਤਸਰ ਦੇ ਏਕਤਾ ਨਗਰ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਜੇਲ ਦੇ ਇਕ ਕੈਦੀ ਨੇ ਆਪਣੀ ਪ੍ਰੇਮਿਕਾ ਦੇ ਘਰ 'ਤੇ ਹਮਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਸਾਬਕਾ ਮੰਗੇਤਰ ਜੇਲ 'ਚ ਬੰਦ ਹੈ। ਉਹ ਉਨ੍ਹਾਂ ਨੂੰ ਜੇਲ੍ਹ ਵਿੱਚੋਂ ਵੀਡੀਓ ਭੇਜ ਕੇ ਧਮਕੀਆਂ ਦਿੰਦਾ ਹੈ। ਉਸ ਨੇ ਦੱਸਿਆ ਕਿ ਬੀਤੀ ਰਾਤ ਮੁਲਜ਼ਮਾਂ ਨੇ ਲੜਕੀ ਦੇ ਘਰ ’ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ ਅਤੇ ਇਸ ਤੋਂ ਪਹਿਲਾਂ ਵੀ ਮੁਲਜ਼ਮ ਉਸ ਦੇ ਘਰ 2-3 ਵਾਰ ਹਮਲਾ ਕਰ ਚੁੱਕੇ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਸੰਨੀ ਕੁਮਾਰ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਦਾ ਵਿਆਹ ਬੁੱਢਾ ਨਾਮ ਦੇ ਨੌਜਵਾਨ ਨਾਲ ਕੀਤਾ ਸੀ। ਨੌਜਵਾਨ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਸੀ ਪਰ ਉਸ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਨੇ ਸੁਧਾਰ ਲਿਆ ਹੈ। ਦੋ ਸਾਲ ਪਹਿਲਾਂ ਉਹ ਚੋਰੀ ਦੇ ਇੱਕ ਕੇਸ ਵਿੱਚ ਫੜਿਆ ਗਿਆ ਸੀ ਅਤੇ ਜੇਲ੍ਹ ਗਿਆ ਸੀ। ਇਸ ਤੋਂ ਬਾਅਦ ਉਸ ਨੇ ਆਪਣੀ ਬੇਟੀ ਤੋਂ ਰਿਸ਼ਤਾ ਤੋੜ ਲਿਆ। ਇਸ ਤੋਂ ਬਾਅਦ ਵੀ ਮੁਲਜ਼ਮ ਉਸ ਦਾ ਪਿੱਛਾ ਕਰਦਾ ਰਿਹਾ ਅਤੇ ਜੇਲ੍ਹ ਤੋਂ ਤੰਗ ਪ੍ਰੇਸ਼ਾਨ ਕਰਦਾ ਰਿਹਾ।

