ਲੁਧਿਆਣਾ: ਲੁਧਿਆਣਾ ਵਿੱਚ ਪੁਲਿਸ ਦੀ ਛਾਪੇਮਾਰੀ ਦੌਰਾਨ ਇੱਕ ਦੁਕਾਨਦਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਹੈਬੋਵਾਲ ਜੋਸ਼ੀ ਨਗਰ ਨਾਲਾ ਪੁਲੀ ਨੇੜੇ ਇਕ ਲਾਟਰੀ ਦੀ ਦੁਕਾਨ 'ਤੇ ਪੁਲਸ ਨੇ ਛਾਪਾ ਮਾਰਿਆ ਅਤੇ ਪੁਲਸ ਦੀ ਕੁੱਟਮਾਰ ਕਾਰਨ ਲਾਟਰੀ ਵੇਚਣ ਵਾਲੇ ਦੀ ਮੌਤ ਹੋ ਗਈ। ਪੁਲਿਸ 'ਤੇ ਲਾਟਰੀ ਵੇਚਣ ਵਾਲੇ ਦੀ ਕੁੱਟਮਾਰ ਕਰਨ ਦਾ ਦੋਸ਼ ਹੈ। ਹਾਲਾਂਕਿ ਪੁਲਿਸ ਨੇ ਇਸ ਸਾਰੀ ਘਟਨਾ ਬਾਰੇ ਚੁੱਪ ਧਾਰੀ ਹੋਈ ਹੈ।
ਲੋਕਾਂ ਦਾ ਕਹਿਣਾ ਹੈ ਕਿ ਪੁਲੀਸ ਟੀਮ ਨੇ ਅੱਜ ਉਕਤ ਲਾਟਰੀ ਦੀ ਦੁਕਾਨ ’ਤੇ ਛਾਪਾ ਮਾਰ ਕੇ ਉਥੇ ਮੌਜੂਦ ਕਈ ਵਿਅਕਤੀਆਂ ਨੂੰ ਆਪਣੇ ਨਾਲ ਲੈ ਲਿਆ ਅਤੇ ਇਸ ਦੌਰਾਨ ਪੁਲੀਸ ਮੁਲਾਜ਼ਮਾਂ ਨੇ ਦੁਕਾਨਦਾਰ ਦੀ ਕੁੱਟਮਾਰ ਵੀ ਕੀਤੀ, ਜਿਸ ਕਾਰਨ 65 ਸਾਲਾ ਲਾਟਰੀ ਕਾਰੋਬਾਰੀ ਦੀ ਮੌਤ ਹੋ ਗਈ ਹੈ। . ਮ੍ਰਿਤਕ ਦੀ ਪਛਾਣ ਪ੍ਰਦੀਪ ਕੁਮਾਰ (65) ਵਜੋਂ ਹੋਈ ਹੈ ਅਤੇ ਉਹ ਹੈਬੋਵਾਲ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।