ਲੁਧਿਆਣਾ: ਲੁਧਿਆਣਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ਦੇ ਫੋਕਲ ਪੁਆਇੰਟ ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਦੌਰਾਨ ਹਫੜਾ-ਦਫੜੀ ਮੱਚ ਗਈ। ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-5, ਢੰਡਾਰੀ ਕਲਾ ਵਿਖੇ ਸਥਿਤ ਫੈਕਟਰੀ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ ਤੇ ਕੁੱਜ ਦੇਰ ਵਿੱਚ ਅੱਗ ਕਾਬੂ ਪਾ ਲਿਆ