CAA ਖਿਲਾਫ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਤੋਂ ਬਾਅਦ SC ਦਾ ਵੱਡਾ ਫੈਸਲਾ, ਕੇਂਦਰ ਸਰਕਾਰ ਨੂੰ ਮਿਲਿਆ 3 ਹਫਤਿਆਂ ਦਾ ਸਮਾਂ
March 19, 2024
0
ਨਾਗਰਿਕਤਾ ਸੋਧ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋਣ ਤੋਂ ਬਾਅਦ, ਇਸ 'ਤੇ ਪਾਬੰਦੀ ਲਗਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਸ ਦੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ (SC) ਨੇ ਆਪਣਾ ਫੈਸਲਾ ਸੁਣਾਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਅਸ਼ਵਨੀ ਉਪਾਧਿਆਏ ਨੇ ਦੱਸਿਆ, ''ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਨਹੀਂ, ਅਸੀਂ ਕੇਂਦਰ ਸਰਕਾਰ ਨੂੰ ਇੱਕ ਮੌਕਾ ਦੇਵਾਂਗੇ।ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 3 ਹਫ਼ਤਿਆਂ ਦਾ ਸਮਾਂ ਦਿੱਤਾ ਹੈ ਅਤੇ ਅਗਲੀ ਸੁਣਵਾਈ ਦੀ ਤਰੀਕ 9 ਅਪ੍ਰੈਲ ਤੈਅ ਕੀਤੀ।

