ਫਗਵਾੜਾ : ਜ਼ਿਲਾ ਕਪੂਰਥਲਾ ਦੀ ਐੱਸ.ਐੱਸ.ਪੀ ਵਤਸਲਾ ਗੁਪਤਾ ਦੀ ਅਗਵਾਈ 'ਚ ਸੀ.ਆਈ.ਏ ਸਟਾਫ ਨੇ ਫਗਵਾੜਾ ਪੁਲਸ ਨੇ 3 ਵਿਅਕਤੀਆਂ ਨੂੰ ਇਕ ਕਿਲੋ ਅਫੀਮ ਸਮੇਤ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਨਾਕੇ 'ਤੇ ਕ੍ਰੇਟਾ ਕਾਰ ਨੰਬਰ ਪੀਬੀ 08 ਐਫਬੀ 7600 'ਚ ਬੈਠੇ ਤਿੰਨ ਨੌਜਵਾਨਾਂ ਨੂੰ ਸ਼ੱਕੀ ਹਾਲਤ 'ਚ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕੁੱਲ ਇੱਕ ਕਿਲੋ ਅਫੀਮ ਬਰਾਮਦ ਹੋਈ। . ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਥਿਤ ਦੋਸ਼ੀ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ ਬਿੱਲੂ ਪੁੱਤਰ ਪਲਵਿੰਦਰ ਸਿੰਘ ਵਾਸੀ ਬਾਬਾ ਗਦਾਈਆ ਫਗਵਾੜਾ, ਗੁਰਿੰਦਰ ਸਿੰਘ ਉਰਫ ਗਿੰਦਾ ਪੁੱਤਰ ਗੁਰਦਿਆਲ ਸਿੰਘ ਵਾਸੀ ਕੋਟਲੀ ਖੱਖੀਆਂ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਅਤੇ ਬਿਰਜੂ ਵਾਸੀ ਮਾਡਲ ਟਾਊਨ ਫਗਵਾੜਾ ਦੇ ਖਿਲਾਫ਼ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਮੁਲਜ਼ਮਾਂ ਤੋਂ ਪੁਲੀਸ ਪੁੱਛਗਿੱਛ ਦੌਰਾਨ ਹੋਰ ਵੀ ਸਨਸਨੀਖੇਜ਼ ਖੁਲਾਸੇ ਹੋਣ ਦੀ ਪ੍ਰਬਲ ਸੰਭਾਵਨਾ ਹੈ। ਪੁਲੀਸ ਨੇ ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਪੁਲਿਸ ਦੀ ਜਾਂਚ ਜਾਰੀ ਹੈ।  
ਫਗਵਾੜਾ: ਸੀਆਈਏ ਸਟਾਫ਼ ਨੂੰ ਮਿਲੀ ਸਫਲਤਾ, 1 ਕਿਲੋ ਅਫੀਮ ਸਮੇਤ 2 ਕਾਬੂ
April 09, 2024
0
Tags

