ਖੰਨਾ : 14 ਅਪਰੈਲ ਨੂੰ ਭਾਜਪਾ ਦੀ ਬੂਥ ਕਾਨਫਰੰਸ ਵਿੱਚ ਸਟੇਜ ’ਤੇ ਮੇਜ਼ ਅਤੇ ਕੁਰਸੀਆਂ ਹਿਲਾਉਣ ਅਤੇ ਦਲਿਤ ਆਗੂ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਮਾਮਲੇ ਨੂੰ ਸ਼ਾਂਤ ਕਰਨ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਨੇ ਵੀ ਦਲਿਤ ਆਗੂ ਦੇ ਘਰ ਜਾ ਕੇ ਮੁਆਫ਼ੀ ਮੰਗੀ ਸੀ, ਜਿਸ ਦੀ ਵੀਡੀਓ ਸਾਹਮਣੇ ਆਈ ਹੈ। ਪਰ ਦਲਿਤ ਆਗੂ ਗੁਲਜ਼ਾਰ ਰਾਮ ਨਾ ਮੰਨੇ ਅਤੇ ਆਖ਼ਰਕਾਰ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਵਾ ਦਿੱਤੀ। ਗੁਲਜ਼ਾਰ ਰਾਮ ਦੀ ਸ਼ਿਕਾਇਤ ’ਤੇ ਭਾਜਪਾ ਕਿਸਾਨ ਸੈੱਲ ਦੇ ਆਗੂ ਮਨਪ੍ਰੀਤ ਸਿੰਘ, ਕੁਲਜੀਤ ਸਿੰਘ ਵਾਸੀ ਦੀਵਾ ਖੋਸਾ ਸਮੇਤ 2-3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਾਇਲ ਥਾਣੇ ਵਿੱਚ ਕੁੱਟਮਾਰ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।
14 ਅਪ੍ਰੈਲ ਨੂੰ ਬੂਥ ਕਾਨਫਰੰਸ ਦੌਰਾਨ ਹੰਗਾਮਾ ਹੋਇਆ ਸੀ, ਜਿਸ ਤੋਂ ਬਾਅਦ ਸਿਆਸਤ ਵੀ ਗਰਮ ਹੋ ਗਈ ਸੀ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਭਾਜਪਾ ਦੀ ਬੂਥ ਕਾਨਫਰੰਸ ਵਿੱਚ ਦਲਿਤ ਆਗੂ ਗੁਲਜ਼ਾਰ ਰਾਮ ਦੀ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਬਦ ਵਰਤਣ ਦਾ ਵਿਰੋਧ ਕੀਤਾ ਸੀ। ਹੰਗਾਮੇ ਵਾਲੇ ਦਿਨ ਤੋਂ ਹੀ ਭਾਜਪਾ ਦੇ ਸੀਨੀਅਰ ਆਗੂ ਗੁਲਜ਼ਾਰ ਰਾਮ ਨੂੰ ਸਮਝੌਤਾ ਕਰਨ ਅਤੇ ਕੋਈ ਕਾਰਵਾਈ ਨਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਦੂਜੇ ਪਾਸੇ ਗੁਲਜ਼ਾਰ ਨੂੰ ਰਾਮ ਪਾਇਲ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਥੇ ਐਮਐਲਆਰ ਕੱਟ ਕੇ ਬਿਆਨ ਦਰਜ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ ਪੁਲਿਸ ਅਤੇ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ। ਪੁਲੀਸ ਤੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਆਖਿਰਕਾਰ ਪਾਇਲ ਥਾਣੇ 'ਚ ਐੱਫ.ਆਈ.ਆਰ.