ਪੰਜਾਬ : 'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਰੌਬਿਨ ਸਾਂਪਲਾ ਦਾ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਦੇ ਨੌਜਵਾਨ ਆਗੂ ਅਤੇ ਐਸਸੀ ਫਰੰਟ ਦੇ ਉਪ ਪ੍ਰਧਾਨ ਰੌਬਿਨ ਸਾਂਪਲਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। 'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਰੌਬਿਨ ਨੇ ਕਿਹਾ ਕਿ ਉਹ 15 ਤੋਂ 20 ਸਾਲਾਂ ਤੋਂ ਭਾਜਪਾ 'ਚ ਸੇਵਾ ਕਰਦੇ ਆ ਰਹੇ ਸਨ ਪਰ ਉਥੇ ਵਰਕਰਾਂ ਦਾ ਕੋਈ ਸਨਮਾਨ ਨਹੀਂ ਸੀ, ਜਿਸ ਕਾਰਨ ਉਹ ਹੁਣ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਪਿਛਲੇ ਸਾਲ ਤੋਂ ਬਹੁਤ ਵਧੀਆ ਕੰਮ ਕਰ ਰਹੀ ਹੈ। ਆਪ ਵਰਕਰਾਂ ਅਤੇ ਗਰੀਬਾਂ ਦੀ ਪਾਰਟੀ ਹੈ। ਮੈਨੂੰ ਇਹ ਕਹਿਣ ਵਿੱਚ ਕੋਈ ਝਿਜਕ ਨਹੀਂ ਹੈ ਕਿ 'ਆਪ' ਦਲਿਤਾਂ ਦੀ ਪਾਰਟੀ ਹੈ। ਇਸ ਪਾਰਟੀ ਵਿੱਚ ਹਰ ਵਰਗ ਦੀ ਸੁਣੀ ਜਾਂਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਭਾਜਪਾ ਨੇਤਾ ਰੋਬਿਨ ਸਾਂਪਲਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰੌਬਿਨ ਸਾਂਪਲਾ ਵਿਜੇ ਸਾਂਪਲਾ ਦਾ ਰਿਸ਼ਤੇਦਾਰ ਹੈ। ਰੌਬਿਨ ਸਾਂਪਲਾ 10 ਸਾਲਾਂ ਤੋਂ ਵੱਧ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਸਨ ਅਤੇ ਜਲੰਧਰ ਵਿੱਚ ਉਨ੍ਹਾਂ ਦੀ ਚੰਗੀ ਪਕੜ ਮੰਨੀ ਜਾਂਦੀ ਹੈ। ਇਹ ਵੀ ਕਿਆਸ ਅਰਾਈਆਂ ਹਨ ਕਿ ਰੌਬਿਨ ਸਾਂਪਲਾ ਨੂੰ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਭਾਜਪਾ ਦੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਸੀ ਪਰ ਰਿੰਕੂ ਨੂੰ ਟਿਕਟ ਮਿਲਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਹਨ। ਇਸੇ ਕਾਰਨ ਅੱਜ ਉਹ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।