ਪੰਜਾਬ ਡੈਸਕ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਕਾਂਗਰਸ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਲਈ 16 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ, ਜਿਸ 'ਚ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਟਿਕਟ ਦਿੱਤੀ ਗਈ ਹੈ, ਜਦਕਿ ਵਿਕਰਮਾਦਿਤਿਆ ਸਿੰਘ ਮੰਡੀ ਤੋਂ ਚੋਣ ਲੜਨਗੇ।


