ਜਲੰਧਰ : ਸ਼ਹਿਰ 'ਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਭਾਰਗਵ ਕੈਂਪ ਇਲਾਕੇ 'ਚ ਸਥਿਤ ਇਕ ਘਰ 'ਚ ਸਿਲੰਡਰ 'ਚ ਅੱਗ ਲੱਗਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਘਰ 'ਚ ਪਿਆ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ।
ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਗੈਸ ਸਿਲੰਡਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਧਮਾਕੇ ਤੋਂ ਬਾਅਦ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅੱਗ ਕਿਵੇਂ ਲੱਗੀ ਇਸ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

