ਗੁਰਦਾਸਪੁਰ: ਪੁਲਿਸ ਨੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ,
April 14, 2024
0
ਦੀਨਾਨਗਰ : ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲੀਸ ਅਤੇ ਹੋਰ ਹਥਿਆਰਬੰਦ ਬਲਾਂ ਵੱਲੋਂ ਸਰਹੱਦੀ ਖੇਤਰਾਂ ਵਿੱਚ ਵਿਸ਼ੇਸ਼ ਸਖ਼ਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਿਆਂ ਦੇ ਕਾਰੋਬਾਰ ਨੂੰ ਖਤਮ ਕਰਨ ਅਤੇ ਸਮਾਜ ਵਿਰੋਧੀ ਗਤੀਵਿਧੀਆਂ 'ਤੇ ਸ਼ਿਕੰਜਾ ਕੱਸਣ ਲਈ ਪੁਲਿਸ ਵੱਲੋਂ ਐਤਵਾਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਗਈ ਅਤੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਅੱਜ ਸਰਹੱਦੀ ਖੇਤਰ ਬਮਿਆਲ ਨੇੜੇ ਵੀ ਪੰਜਾਬ ਪੁਲੀਸ ਵੱਲੋਂ ਜੰਮੂ-ਕਸ਼ਮੀਰ ਨੂੰ ਪੰਜਾਬ ਨਾਲ ਜੋੜਨ ਵਾਲੀਆਂ ਮੁੱਖ ਸੜਕਾਂ ’ਤੇ ਕਰੀਬ 10 ਵੱਖ-ਵੱਖ ਥਾਵਾਂ ’ਤੇ ਨਾਕੇ ਲਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐਸਪੀ ਦਿਹਾਤੀ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਸਰਹੱਦੀ ਖੇਤਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਹਨ ਤਾਂ ਜੋ ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਆਪਰੇਸ਼ਨ ਸੀਲ-6 ਤਹਿਤ ਅੱਜ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਜੋੜਨ ਵਾਲੇ ਸਾਰੇ ਬਦਲਵੇਂ ਮਾਰਗਾਂ ਨੂੰ ਪੁਲਿਸ ਨੇ ਬੰਦ ਕਰ ਦਿੱਤਾ ਹੈ। ਇਸ ਮੌਕੇ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਾਹਨਾਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
Tags

