ਚੰਡੀਗੜ੍ਹ: ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਰਮਿਆਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਸੱਦ ਕੇ ਕਣਕ ਦੇ ਖਰੀਦ ਪ੍ਰਬੰਧਾਂ ਅਤੇ ਖਰਾਬ ਹੋਈ ਫਸਲ ਦਾ ਜਾਇਜ਼ਾ ਲਿਆ।
ਇਸ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਹਰ ਹਾਲਤ ਵਿੱਚ ਯਕੀਨੀ ਬਣਾਈ ਜਾਵੇ ਅਤੇ ਮੰਡੀਆਂ ਵਿੱਚ ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਬਰਸਾਤ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫ਼ਸਲ ਦੀ ਤੁਰੰਤ ਖਰੀਦ ਕੀਤੀ ਜਾਵੇ। ਇਸ ਦੇ ਨਾਲ ਹੀ ਖਰੀਦੀ ਗਈ ਫਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਿਸਾਨ ਦੇ ਖਾਤੇ ਵਿੱਚ ਪਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਕਿਹਾ ਹੈ ਕਿ ਉਥੋਂ ਦੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।