ਚੰਡੀਗੜ੍ਹ: ਕਾਂਗਰਸ ਹਾਈਕਮਾਂਡ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਹੈ ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਕਿਹਾ ਹੈ ਕਿ ਪਾਰਟੀ ਹਾਈਕਮਾਂਡ ਵੱਲੋਂ ਲੁਧਿਆਣਾ ਤੋਂ ਚੋਣ ਲੜਨ ਦਾ ਭਰੋਸਾ ਪ੍ਰਗਟਾਏ ਜਾਣ ਤੋਂ ਬਾਅਦ ਉਹ ਇਕ ਹੋਰ ਲੜਾਈ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ ਤਿਆਰ
ਵੜਿੰਗ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਪਾਰਟੀ ਨੇ ਕਦੇ ਜਿੰਮੇਵਾਰੀ ਸੌਂਪੀ ਸੀ ਅਤੇ ਆਪਣਾ ਪੂਰਾ ਸਹਿਯੋਗ ਦਿੱਤਾ ਸੀ, ਉਸ ਨੇ ਪੰਜਾਬ ਦੇ ਦੁਸ਼ਮਣਾਂ ਨਾਲ ਹੱਥ ਮਿਲਾਇਆ ਹੈ। ਪਹਿਲਾਂ ਬਠਿੰਡੇ ਵਿੱਚ ਬਾਦਲਾਂ ਦੀ ਸੱਤਾ ਖਿਲਾਫ ਲੜਾਈ ਸੀ ਤੇ ਹੁਣ ਇਹਨਾਂ ਗੱਦਾਰਾਂ ਖਿਲਾਫ ਹੈ। ਉਨ੍ਹਾਂ ਨੂੰ ਲੁਧਿਆਣਾ ਵਾਸੀਆਂ ਦੇ ਅਟੁੱਟ ਸਮਰਥਨ ਦਾ ਭਰੋਸਾ ਹੈ।

