ਲੁਧਿਆਣਾ : ਆਮ ਆਦਮੀ ਪਾਰਟੀ ਨੇ ਜਿੱਥੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ 'ਚ ਸਭ ਤੋਂ ਪਹਿਲਾਂ ਟਿਕਟਾਂ ਦਾ ਐਲਾਨ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ, ਉਥੇ ਹੀ ਸਭ ਤੋਂ ਵੱਧ ਮੌਜੂਦਾ ਵਿਧਾਇਕਾਂ ਨੂੰ ਉਮੀਦਵਾਰ ਬਣਾਉਣ ਦਾ ਰਿਕਾਰਡ ਵੀ ਉਨ੍ਹਾਂ ਦੇ ਨਾਂ ਹੋਵੇਗਾ। ਜਿਸ ਦਾ ਅੰਕੜਾ 13 ਦੇ ਮੁਕਾਬਲੇ 9 ਹੈ। ਪਹਿਲੀ ਸੂਚੀ ਵਿੱਚ 5 ਮੌਜੂਦਾ ਮੰਤਰੀਆਂ ਨੂੰ ਉਮੀਦਵਾਰ ਐਲਾਨਿਆ ਗਿਆ ਸੀ ਅਤੇ ਤੀਜੀ ਸੂਚੀ ਵਿੱਚ 3 ਵਿਧਾਇਕਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਜਿਨ੍ਹਾਂ ਤਿੰਨ ਦਲ-ਬਦਲੂਆਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਵਿੱਚ ਇੱਕ ਮੌਜੂਦਾ ਅਤੇ ਦੋ ਸਾਬਕਾ ਵਿਧਾਇਕ ਸ਼ਾਮਲ ਹਨ। ਇਨ੍ਹਾਂ ਵਿੱਚ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ, ਕਾਂਗਰਸ ਅਤੇ ਜਲੰਧਰ ਤੋਂ ਸਾਬਕਾ ਵਿਧਾਇਕ ਪਵਨ ਟੀਨੂੰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।