ਜੰਮੂ: ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਜਾਣਕਾਰੀ ਮੁਤਾਬਕ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਸਾਲਾਨਾ ਸ਼੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਇਹ ਯਾਤਰਾ 29 ਜੂਨ ਤੋਂ ਸ਼ੁਰੂ ਹੋਵੇਗੀ। 29 ਜੂਨ ਤੋਂ ਸ਼ੁਰੂ ਹੋਈ ਇਹ 52 ਰੋਜ਼ਾ ਸਾਲਾਨਾ ਤੀਰਥ ਯਾਤਰਾ 19 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਵੇਗੀ।
ਜਾਣਕਾਰੀ ਮੁਤਾਬਕ ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਕਿਸੇ ਵੀ ਕਿਸਮ ਦੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਯਾਤਰਾ ਰੁਕਣ ਦੀ ਸੂਰਤ ਵਿੱਚ ਰਾਮਬਨ, ਜੰਮੂ ਅਤੇ ਸ੍ਰੀਨਗਰ ਵਿੱਚ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਲਈ ਪ੍ਰਬੰਧ ਕੀਤੇ ਜਾਣਗੇ।