ਸਮਰਾਲਾ: ਡਾਂਸਰ ਸਿਮਰ ਸੰਧੂ ਵਿਵਾਦਾਂ ਵਿੱਚ ਘਿਰੇ ਸਮਰਾਲਾ ਪੁਲੀਸ ਨੇ ਛਾਪਾ ਮਾਰ ਕੇ ਪੁਲੀਸ ਮੁਲਾਜ਼ਮ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 2 ਹੋਰ ਵਿਅਕਤੀ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਝਗੜੇ ਤੋਂ ਬਾਅਦ ਸਮਰਾਲਾ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਅੱਜ ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਕੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸ.ਐਚ.ਓ ਸਮਰਾਲਾ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਜਗਰੂਪ ਸਿੰਘ ਜੋ ਕਿ ਇਸ ਸਮੇਂ ਲੁਧਿਆਣਾ ਵਿਖੇ ਡਿਊਟੀ 'ਤੇ ਹਨ, ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਪਰ ਉਸਦੇ ਦੋ ਸਾਥੀ ਅਜੇ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ, ਜਿਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |