ਅੰਮ੍ਰਿਤਸਰ: ਅੰਮ੍ਰਿਤਸਰ 'ਚ ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਲੁੱਟ-ਖੋਹ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਦਿਨ ਦਿਹਾੜੇ ਇੱਕ ਜਿਊਲਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦਾ ਸਾਮਾਨ ਚੋਰੀ ਕਰ ਲਿਆ ਹੈ। ਘਟਨਾ ਸੀ.ਸੀ.ਟੀ.ਵੀ ਇਕ ਵੀਡੀਓ ਵੀ ਕੈਦ ਹੋ ਗਈ ਹੈ, ਜਿਸ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਲੁਟੇਰੇ ਦੁਕਾਨ 'ਚ ਦਾਖਲ ਹੋਏ, ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਹਥਿਆਰਬੰਦ ਲੁਟੇਰਿਆਂ ਨੇ ਆਪਣੇ ਮੂੰਹ ਢਕੇ ਹੋਏ ਸਨ ਤਾਂ ਜੋ ਉਨ੍ਹਾਂ ਦੀ ਪਛਾਣ ਨਾ ਹੋ ਸਕੇ। ਘਟਨਾ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਦੀ ਕੋਈ ਪਹਿਚਾਣ ਹੋ ਸਕੇ ਅਤੇ ਲੁਟੇਰਿਆਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਭੇਜਿਆ ਜਾ ਸਕੇ।
