ਪੰਜਾਬ ਡੈਸਕ : ਸਰਗੁਣ ਮਹਿਤਾ ਅੱਜ ਪੰਜਾਬੀ ਇੰਡਸਟਰੀ ਦੀ ਟਾਪ ਅਦਾਕਾਰਾ ਹੈ। ਹਾਲ ਹੀ 'ਚ ਸਰਗੁਣ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਸਰਗੁਣ ਮਹਿਤਾ ਸ਼ਾਰਟ ਡਰੈੱਸ 'ਚ ਅਤੇ ਵੱਖ-ਵੱਖ ਐਂਗਲਾਂ ਤੋਂ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸਰਗੁਣ ਨੇ ਜਿਵੇਂ ਹੀ ਇਹ ਤਸਵੀਰਾਂ ਸ਼ੇਅਰ ਕੀਤੀਆਂ, ਉਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ। ਸਰਗੁਣ ਨੂੰ ਬਚਪਨ ਤੋਂ ਹੀ ਅਦਾਕਾਰੀ ਅਤੇ ਡਾਂਸ ਦਾ ਸ਼ੌਕ ਸੀ। ਤੁਹਾਨੂੰ ਦੱਸ ਦੇਈਏ ਕਿ ਬਚਪਨ 'ਚ ਸਰਗੁਣ ਅਤੇ ਉਨ੍ਹਾਂ ਦੇ ਛੋਟੇ ਭਰਾ ਨੇ ਮਸ਼ਹੂਰ ਟੀਵੀ ਸ਼ੋਅ 'ਬੂਗੀ ਵੂਗੀ' 'ਚ ਹਿੱਸਾ ਲਿਆ ਸੀ ਪਰ ਦੋਵਾਂ ਨੂੰ ਰਿਜੈਕਟ ਕਰ ਦਿੱਤਾ ਗਿਆ ਸੀ।ਤੁਹਾਨੂੰ ਦੱਸ ਦੇਈਏ ਕਿ ਸਰਗੁਣ ਮਹਿਤਾ ਨੇ ਸਾਲ 2015 ਵਿੱਚ ਟੀਵੀ ਤੋਂ ਪੰਜਾਬੀ ਸਿਨੇਮਾ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਪਹਿਲੀ ਫਿਲਮ 'ਅੰਗ੍ਰੇਜ਼' ਸੀ। ਇਸ ਫਿਲਮ 'ਚ ਉਨ੍ਹਾਂ ਨਾਲ ਅਮਰਿੰਦਰ ਗਿੱਲ ਅਤੇ ਬੀਨੂੰ ਢਿੱਲੋਂ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ ਸਨ। ਸਰਗੁਣ ਮਹਿਤਾ ਨੇ ਆਪਣੀ ਪਹਿਲੀ ਹੀ ਫਿਲਮ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਸੀ। ਸਰਗੁਣ ਨੂੰ ਇਸ ਫਿਲਮ ਲਈ ਸਰਵੋਤਮ ਅਦਾਕਾਰਾ ਦਾ ਐਵਾਰਡ ਵੀ ਮਿਲਿਆ ਸੀ।ਸਰਗੁਣ ਆਪਣੀ ਪਹਿਲੀ ਹੀ ਫਿਲਮ ਨਾਲ ਪੰਜਾਬ ਦੀ ਸਟਾਰ ਬਣ ਗਈ ਸੀ। ਸਰਗੁਣ ਮਹਿਤਾ ਨੇ ਆਪਣੀ ਪਹਿਲੀ ਹੀ ਫਿਲਮ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਸੀ। ਸਰਗੁਣ ਨੂੰ ਇਸ ਫਿਲਮ ਲਈ ਸਰਵੋਤਮ ਅਦਾਕਾਰਾ ਦਾ ਐਵਾਰਡ ਵੀ ਮਿਲਿਆ ਸੀ। ਸਰਗੁਣ ਆਪਣੀ ਪਹਿਲੀ ਹੀ ਫਿਲਮ ਨਾਲ ਪੰਜਾਬ ਦੀ ਸਟਾਰ ਬਣ ਗਈ ਸੀ। ਇਸ ਫਿਲਮ ਨੂੰ ਪੰਜਾਬੀ ਸਿਨੇਮਾ ਦੀ ਕਲਟ ਕਲਾਸਿਕ ਫਿਲਮ ਮੰਨਿਆ ਜਾਂਦਾ ਹੈ। ਇਹ ਫਿਲਮ ਕਾਫੀ ਹਿੱਟ ਰਹੀ ਹੈ। ਸਰਗੁਣ ਮਹਿਤਾ ਨੇ ਇਸ ਫਿਲਮ ਲਈ ਫਿਰ ਤੋਂ ਸਰਵੋਤਮ ਅਭਿਨੇਤਰੀ ਦਾ ਪੁਰਸਕਾਰ ਜਿੱਤਿਆ।







