ਲੁਧਿਆਣਾ : ਵੀਰਵਾਰ ਨੂੰ ਥਾਣਾ ਬਸਤੀ ਜੋਧੇਵਾਲ ਦੇ ਪੁਲ 'ਤੇ ਰੇਤ ਨਾਲ ਭਰੇ ਟਿੱਪਰ ਚਾਲਕ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕੁਚਲ ਦਿੱਤਾ। ਗੰਭੀਰ ਜ਼ਖ਼ਮੀ ਵਿਅਕਤੀ ਦੀ ਪਛਾਣ ਦਵਿੰਦਰ ਸਿੰਘ (35) ਪੁੱਤਰ ਬਲਕਾਰ ਸਿੰਘ ਵਾਸੀ ਏਕਤਾ ਕਲੋਨੀ ਵਜੋਂ ਹੋਈ ਹੈ, ਜਿਸ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਦੇ ਪੀ.ਜੀ.ਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਇਲਾਜ ਦੌਰਾਨ ਦਵਿੰਦਰ ਸਿੰਘ ਦੀ ਮੌਤ ਹੋ ਗਈ।
ਥਾਣਾ ਸਦਰ ਦੇ ਇੰਚਾਰਜ ਗੁਰਦਿਆਲ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਦੀ ਅੱਜ ਚੰਡੀਗੜ੍ਹ ਵਿਖੇ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਦੇ ਬਿਆਨਾਂ ’ਤੇ ਟਿੱਪਰ ਚਾਲਕ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪੁਲਸ ਨੇ ਵੀਰਵਾਰ ਨੂੰ ਹੀ ਟਿੱਪਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਸੀ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।