ਲੁਧਿਆਣਾ: ਵਿਸਾਖੀ ਵਾਲੇ ਦਿਨ ਗੁਰੂਘਰ 'ਚ ਹੋਈ ਬੇਅਦਬੀ, ਇਲਾਕੇ 'ਚ ਮਾਹੌਲ ਤਣਾਅਪੂਰਨ
April 13, 2024
0
ਲੁਧਿਆਣਾ : ਲੁਧਿਆਣਾ 'ਚ ਵਿਸਾਖੀ ਵਾਲੇ ਦਿਨ ਗੁਰੂਘਰ 'ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਛਾਉਣੀ ਮੁਹੱਲੇ 'ਚ ਸਥਿਤ ਗੁਰਦੁਆਰਾ ਸਾਹਿਬ 'ਚ ਇਕ ਨੌਜਵਾਨ ਵਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਮਾਹੌਲ ਤਣਾਅਪੂਰਨ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸੰਗਤ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲੀਸ ਮੁਲਜ਼ਮ ਨੌਜਵਾਨਾਂ ਨੂੰ ਥਾਣਾ ਡਵੀਜ਼ਨ ਨੰਬਰ 4 ਵਿੱਚ ਲੈ ਗਈ ਹੈ, ਜਿੱਥੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

