ਲੁਧਿਆਣਾ : ਲੁਧਿਆਣਾ ਤੋਂ ਮੌਜੂਦਾ ਸਾਂਸਦ ਰਵਨੀਤ ਬਿੱਟੂ ਭਾਵੇਂ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੇ ਉਮੀਦਵਾਰ ਬਣ ਗਏ ਹਨ ਪਰ ਉਨ੍ਹਾਂ ਨੂੰ ਅਜੇ ਵੀ ਕਾਂਗਰਸੀਆਂ ਦੀ ਚਿੰਤਾ ਹੈ, ਜਿਸ ਦਾ ਸੰਕੇਤ ਬਿੱਟੂ ਨੇ ਸ਼ੁੱਕਰਵਾਰ ਨੂੰ ਫੇਸਬੁੱਕ ਲਾਈਵ ਰਾਹੀਂ ਦਿੱਤਾ। ਇਸ ਦੌਰਾਨ ਬਿੱਟੂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ 'ਤੇ ਨਿਸ਼ਾਨਾ ਸਾਧਦੇ ਹੋਏ ਬਿੱਟੂ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਹ ਲੁਧਿਆਣਾ ਤੋਂ ਚੋਣ ਜਿੱਤਦੇ ਹਨ ਤਾਂ ਉਹ ਰਾਜਨੀਤੀ ਛੱਡ ਦੇਣਗੇ।
ਬਿੱਟੂ ਨੇ ਕਿਹਾ ਕਿ ਬਾਜਵਾ ਜੋ ਦਾਅਵੇ ਕਰ ਰਹੇ ਹਨ, ਉਨ੍ਹਾਂ ਦੇ ਮੁਕਾਬਲੇ ਲੁਧਿਆਣਾ ਵਿੱਚ ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਿਹਾ। ਬਿੱਟੂ ਨੇ ਕਿਹਾ ਕਿ ਕਾਂਗਰਸ ਜਿਸ ਨੂੰ ਵੀ ਟਿਕਟ ਦੇਣ ਦੀ ਕੋਸ਼ਿਸ਼ ਕਰਦੀ ਹੈ, ਦੂਜੇ ਆਗੂ ਉਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੰਦੇ ਹਨ, ਜਿਸ ਦੇ ਮੱਦੇਨਜ਼ਰ ਬਾਹਰੋਂ ਆਏ ਕਿਸੇ ਆਗੂ ਨੂੰ ਟਿਕਟ ਦੇਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਬਿੱਟੂ ਨੇ ਕਾਂਗਰਸ ਵੱਲੋਂ ਲੁਧਿਆਣਾ ਤੋਂ ਕਿਸੇ ਸਥਾਨਕ ਆਗੂ ਨੂੰ ਟਿਕਟ ਦੇਣ 'ਤੇ ਜ਼ੋਰ ਦਿੱਤਾ ਹੈ।