ਪੰਜਾਬ ਡੈਸਕ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ 'ਚ ਦਲ-ਬਦਲੀ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਹੁਣ ਖ਼ਬਰਾਂ ਮਿਲ ਰਹੀਆਂ ਹਨ ਕਿ ਪੰਜਾਬ ਪੁਲਿਸ ਤੋਂ ਸੇਵਾਮੁਕਤ ਐਸਐਸਪੀ ਹਰਵਿੰਦਰ ਸਿੰਘ ਡੱਲੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਆਗੂ ਵਿਜੇ ਰੂਪਾਨੀ ਦੀ ਹਾਜ਼ਰੀ ਵਿੱਚ ਸਾਬਕਾ ਐਸ.ਐਸ.ਪੀ. ਹਰਵਿੰਦਰ ਸਿੰਘ ਡੱਲੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਰਾਕੇਸ਼ ਰਾਠੌਰ, ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ ਅਤੇ ਹੋਰ ਆਗੂ ਵੀ ਸ਼ਾਮਲ ਸਨ।
ਦੱਸ ਦੇਈਏ ਕਿ ਡੱਲੀ ਜਲੰਧਰ ਵਿੱਚ ਏ.ਡੀ.ਸੀ.ਪੀ. ਵਜੋਂ ਸੇਵਾ ਨਿਭਾਈ ਹੈ। ਉਹ ਜਲੰਧਰ ਵਿੱਚ ਪੀ.ਏ.ਪੀ. ਕਮਾਂਡੈਂਟ ਦੇ ਅਹੁਦੇ 'ਤੇ ਤਾਇਨਾਤ ਹੋਣ ਤੋਂ ਬਾਅਦ ਉਹ ਐੱਸ.ਐੱਸ.ਪੀ. ਤਰੱਕੀ ਦਿੱਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਹਰਵਿੰਦਰ ਡੱਲੀ ਜਲੰਧਰ, ਕਪੂਰਥਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੇਵਾਵਾਂ ਦੇ ਚੁੱਕੇ ਹਨ।