ਮੋਗਾ : ਮੋਗਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਵਿੱਚ ਅੱਜ ਸਵੇਰੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲੀਸ ਦੇ ਇੱਕ ਮੁਲਾਜ਼ਮ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੂਟਾ ਸਿੰਘ (33) ਪੁੱਤਰ ਰੇਸ਼ਮ ਸਿੰਘ ਵਾਸੀ ਠੱਠੀ ਭਾਈ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੂਟਾ ਸਿੰਘ ਅੱਜ ਸਵੇਰੇ 5 ਵਜੇ ਦੇ ਕਰੀਬ ਆਪਣੀ ਵਰਨਾ ਕਾਰ ਵਿੱਚ ਡਿਊਟੀ ਲਈ ਰਵਾਨਾ ਹੋਇਆ ਸੀ ਕਿ ਅਚਾਨਕ ਕਾਰ ਸੜਕ ’ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਸ ਕਾਰਨ ਬੂਟਾ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੋ ਧੀਆਂ ਦਾ ਪਿਤਾ ਸੀ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

