ਪੰਜਾਬ ਡੈਸਕ– ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ ਸਿਆਸੀ ਲੋਕਾਂ ਦੀ ਸਰਗਰਮੀ ਤੇਜ਼ ਹੋ ਗਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਵੀ ਜ਼ੋਰਾਂ ’ਤੇ ਹੈ। ਇਸ ਦੌਰਾਨ ਖਬਰ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦੋਆਬਾ ਖੇਤਰ ਦਾ ਦੌਰਾ ਕਰਨ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਮਾਨ ਭਲਕੇ ਚੱਬੇਵਾਲ, ਹੁਸ਼ਿਆਰਪੁਰ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਦਰਅਸਲ ਪਾਰਟੀ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਭਲਕੇ ਦੁਪਹਿਰ 2 ਵਜੇ ਚੱਬੇਵਾਲ ਵਿੱਚ ਚੋਣ ਜਨਸਭਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਭਗਵੰਤ ਮਾਨ ਮੁੱਖ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਲੋਕਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਸੀਨੀਅਰ ਆਗੂ ਡਾ: ਰਾਜਕੁਮਾਰ ਚੱਬੇਵਾਲ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ | ਜ਼ਿਕਰਯੋਗ ਹੈ ਕਿ 'ਆਪ' ਨੇ ਸੂਬੇ ਦੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਰਾਜਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਸੀਟ ਤੋਂ ਮੈਦਾਨ 'ਚ ਉਤਾਰਿਆ ਗਿਆ ਹੈ। ਇਸ ਸਬੰਧੀ ਭਲਕੇ ਚੱਬੇਵਾਲ ਵਿਖੇ ਉਪਰੋਕਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ, ਜਿੱਥੇ ਸੀ.ਐਮ. ਮਾਨ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਿਰਕਤ ਕਰਨ ਜਾ ਰਹੇ ਹਨ।