ਫਤਿਹਗੜ੍ਹ ਸਾਹਿਬ : ਮੰਡੀ ਗੋਬਿੰਦਗੜ੍ਹ ਵਿੱਚ ਇੱਕ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੰਡੀ ਗੋਬਿੰਦਗੜ੍ਹ ਸਥਿਤ ਇਕ ਪ੍ਰਾ. ਭੱਠੀ ਫੈਕਟਰੀ ਵਿੱਚ ਹੋਏ ਜ਼ਬਰਦਸਤ ਧਮਾਕੇ ਕਾਰਨ ਕਈ ਮਜ਼ਦੂਰ ਝੁਲਸ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਮੌਜੂਦ ਲੋਕਾਂ 'ਚ ਹਫੜਾ-ਦਫੜੀ ਮਚ ਗਈ ਅਤੇ ਧਮਾਕੇ ਦੀ ਆਵਾਜ਼ ਸੁਣ ਕੇ ਹਰ ਕੋਈ ਡਰ ਗਿਆ।
ਜਾਣਕਾਰੀ ਮੁਤਾਬਕ ਇਸ ਦਰਦਨਾਕ ਹਾਦਸੇ 'ਚ 6 ਮਜ਼ਦੂਰ ਬੁਰੀ ਤਰ੍ਹਾਂ ਨਾਲ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ੋਰਦਾਰ ਧਮਾਕੇ ਨਾਲ ਪੂਰਾ ਇਲਾਕਾ ਹਿੱਲ ਗਿਆ ਅਤੇ ਲੋਕ ਡਰੇ ਹੋਏ ਦੇਖੇ ਗਏ। ਹਾਦਸੇ ਦੌਰਾਨ ਜ਼ਖਮੀ ਹੋਏ ਮਜ਼ਦੂਰਾਂ ਨੂੰ ਖੰਨਾ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਖੰਨਾ ਦੇ ਸਿਵਲ ਹਸਪਤਾਲ ਤੋਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

