ਵਿਜੀਲੈਂਸ ਨੂੰ ਮਿਲੀ ਸਫਲਤਾ, SMO ਰੰਗੇ ਹੱਥੀਂ ਕਾਬੂ
April 03, 2024
0
ਅੰਮ੍ਰਿਤਸਰ : ਸਿਵਲ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾ: ਕੰਵਲਜੀਤ ਸਿੰਘ ਨੂੰ ਵਿਜੀਲੈਂਸ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਸਿਵਲ ਹਸਪਤਾਲ ਵਿੱਚ ਠੇਕੇ ’ਤੇ ਕੰਟੀਨ ਚਲਾ ਰਿਹਾ ਸੀ। 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ: ਕੰਵਲਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।