ਬਟਾਲਾ (ਸੰਦੀਪ ਚੱਡਾ) : ਨੇੜਲੇ ਪਿੰਡ ਲੱਖੋਵਾਲ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ 'ਚੋਂ 18 ਸਾਲਾ ਲੜਕੇ ਦੀ ਭੇਤਭਰੀ ਹਾਲਤ 'ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ। ਮ੍ਰਿਤਕ ਲੜਕੇ ਦੀ ਪਛਾਣ ਰਾਣਾ ਉਰਫ ਦਾਊਂ ਪੁੱਤਰ ਵਾਰਿਸ ਮਸੀਹ ਵਾਸੀ ਪਿੰਡ ਲੱਖੋਵਾਲ ਵਜੋਂ ਹੋਈ ਹੈ।
ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਲੜਕੇ ਰਾਣਾ ਉਰਫ਼ ਦਾਉਨੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬੀਤੀ ਰਾਤ 11 ਵਜੇ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਆਪਣੀ ਦਾੜ੍ਹੀ ਮੁੰਨਵਾਉਣ ਜਾ ਰਿਹਾ ਹੈ, ਪਰ ਉਹ ਵਾਪਸ ਨਹੀਂ ਆਇਆ। ਅੱਜ ਜਦੋਂ ਸਾਨੂੰ ਸੂਚਨਾ ਮਿਲੀ ਕਿ ਤੁਹਾਡੇ ਲੜਕੇ ਦੀ ਲਾਸ਼ ਖੇਤਾਂ 'ਚ ਪਈ ਹੈ, ਜਿਸ ਕਾਰਨ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਉਨ੍ਹਾਂ ਦਾ ਲੜਕਾ ਰਾਣਾ ਮ੍ਰਿਤਕ ਹਾਲਤ 'ਚ ਪਿਆ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕਰਨ ਤੋਂ ਬਾਅਦ ਕਿਸੇ ਨੇ ਲਾਸ਼ ਇੱਥੇ ਸੁੱਟ ਦਿੱਤੀ ਹੈ।
ਮੌਕੇ 'ਤੇ ਪਹੁੰਚੇ ਸਬੰਧਿਤ ਥਾਣੇ ਦੇ ਸਬ-ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਖੇਤਾਂ 'ਚ ਇੱਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਦੀ ਸ਼ਨਾਖਤ ਕਰ ਲਈ ਗਈ ਹੈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ | ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਦਿੱਤਾ ਗਿਆ ਹੈ ਅਤੇ ਜੋ ਵੀ ਪੋਸਟਮਾਰਟਮ ਰਿਪੋਰਟ ਆਵੇਗੀ ਉਸ ਦੇ ਆਧਾਰ 'ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

