ਹੁਸ਼ਿਆਰਪੁਰ : ਵਿਦੇਸ਼ ਭੇਜਣ ਦੇ ਨਾਂ 'ਤੇ 2 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਉਸ ਦੀ ਪਛਾਣ ਸਤਪਾਲ ਸਿੰਘ ਉਰਫ ਚੁੰਬਰ ਪੁੱਤਰ ਮਨਮੋਹਨ ਸਿੰਘ ਵਾਸੀ ਨੇੜੇ ਬੱਸ ਸਟੈਂਡ ਰਾਏਕੋਟ, ਲੁਧਿਆਣਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਸਰਾਏ ਥਾਣਾ ਗੜ੍ਹਦੀਵਾਲਾ ਨੇ ਐਸ.ਐਸ.ਪੀ. ਜਿਸ ਦੀ ਜਾਂਚ ਆਰਥਿਕ ਅਪਰਾਧ ਵਿੰਗ ਦੇ ਇੰਚਾਰਜ ਇੰਸਪੈਕਟਰ ਗੁਰਸੇਵਕ ਸਿੰਘ ਵੱਲੋਂ ਕੀਤੀ ਗਈ। ਤਫ਼ਤੀਸ਼ੀ ਅਫ਼ਸਰ ਨੇ ਤਫ਼ਤੀਸ਼ ਰਿਪੋਰਟ ਵਿੱਚ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕਰਦਿਆਂ ਆਪਣੀ ਰਿਪੋਰਟ ਆਰਥਿਕ ਅਪਰਾਧ ਸ਼ਾਖਾ ਅਤੇ ਸਾਈਬਰ ਕਰਾਈਮ ਨੂੰ ਭੇਜ ਦਿੱਤੀ ਹੈ। ਜਿਨ੍ਹਾਂ ਨੇ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਜਾਂਚ ਰਿਪੋਰਟ ਐਸਐਸਪੀ ਹੁਸ਼ਿਆਰਪੁਰ ਦੀ ਸੇਵਾ ਵਿੱਚ ਭੇਜ ਦਿੱਤੀ ਅਤੇ ਐਸਐਸਪੀ ਹੁਸ਼ਿਆਰਪੁਰ ਦੀ ਸਹਿਮਤੀ ਨਾਲ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ।

