ਲੁਧਿਆਣਾ (ਸੰਦੀਪ ਚੱਢਾ) : ਦਫਤਰ ਬੰਦ ਕਰਕੇ ਘਰ ਜਾ ਰਹੇ ਇਕ ਵਿਅਕਤੀ ਨੂੰ ਸੁਪਾਰੀ ਦੇ ਕੇ ਭਾੜੇ ਦੇ ਬਦਮਾਸ਼ਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਮੁਲਜ਼ਮ ਉਸ ਦੀ ਕੁੱਟਮਾਰ ਕਰਕੇ ਫਰਾਰ ਹੋ ਗਏ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਮਲਹੋਤਰਾ ਦੀ ਸ਼ਿਕਾਇਤ ’ਤੇ ਮੁੱਖ ਮੁਲਜ਼ਮ ਜਸਵੰਤ ਸਿੰਘ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

