ਲੁਧਿਆਣਾ (ਸੰਦੀਪ ਚੱਢਾ) : ਗਾਂਧੀ ਨਗਰ ਇਲਾਕੇ 'ਚ ਵੇਹੜੇ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੇ ਇਕ ਲੜਕੀ ਨੂੰ ਕਮਰੇ 'ਚ ਇਕੱਲੀ ਦੇਖ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਇਸ ਦੌਰਾਨ ਨੌਜਵਾਨਾਂ ਨੇ ਮੋਬਾਈਲ 'ਤੇ ਅਸ਼ਲੀਲ ਵੀਡੀਓ ਵੀ ਬਣਾਈਆਂ। ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ-4 ਦੀ ਪੁਲੀਸ ਨੇ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਮੁਲਜ਼ਮ ਰਾਹੁਲ ਅਤੇ ਭੂਟੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮ ਦੀ ਭਾਲ ਕਰ ਰਹੀ ਹੈ।

