ਲੋਕ ਸਭਾ ਚੋਣਾਂ: ਡਿਪਟੀ ਕਮਿਸ਼ਨਰ ਮੋਗਾ ਨੇ ਨੌਜਵਾਨ ਵੋਟਰਾਂ ਲਈ ਜਾਰੀ ਕੀਤੇ ਵਿਸ਼ੇਸ਼ ਸੰਦੇਸ਼
May 31, 2024
0
ਮੋਗਾ (ਸੰਦੀਪ ਚੱਡਾ) : ਜ਼ਿਲ•ਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ 2024 ਦੌਰਾਨ ਜ਼ਿਲ•ਾ ਮੋਗਾ ਦੇ ਪਹਿਲੀ ਵਾਰ ਵੋਟਰਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ ਲਈ ਨੌਜਵਾਨਾਂ ਨੂੰ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੋ ਨੌਜਵਾਨ ਪਹਿਲੀ ਵਾਰ ਵੋਟਰ ਬਣੇ ਹਨ, ਉਨ੍ਹਾਂ ਨੂੰ ਆਪਣੀ ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ . ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਹ ਮੌਕਾ ਨਹੀਂ ਗੁਆਉਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਮੌਜੂਦਾ ਵੋਟਰਾਂ ਦੇ ਅੰਕੜਿਆਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਇਸ ਸਮੇਂ ਕੁੱਲ ਵੋਟਰਾਂ ਦੀ ਗਿਣਤੀ 7,63,054 ਹੈ, ਜਿਨ੍ਹਾਂ ਵਿੱਚੋਂ 18,621 ਵੋਟਰ ਅਜਿਹੇ ਹਨ ਜੋ 18-19 ਸਾਲ ਦੀ ਉਮਰ ਦੇ ਹਨ ਅਤੇ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਨਵੇਂ ਵੋਟਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਹਾਲ ਸਿੰਘ ਵਾਲਾ ਵਿੱਚ 5066, ਬਾਘਾਪੁਰਾਣਾ ਵਿੱਚ 4007, ਮੋਗਾ ਵਿੱਚ 4415 ਅਤੇ ਧਰਮਕੋਟ ਵਿੱਚ 5133 ਨਵੇਂ ਵੋਟਰ ਹਨ, ਜੋ ਪਹਿਲੀ ਵਾਰ ਵੋਟ ਪਾਉਣਗੇ।
Tags

