ਲੁਧਿਆਣਾ : ਲੋਕ ਸਭਾ ਚੋਣਾਂ 'ਚ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਜਿੱਥੇ ਚੋਣ ਮੀਟਿੰਗਾਂ 'ਚ ਇਕ-ਦੂਜੇ 'ਤੇ ਤਿੱਖੇ ਹਮਲੇ ਕਰਦੇ ਨਜ਼ਰ ਆ ਰਹੇ ਹਨ, ਉਥੇ ਹੀ ਉਨ੍ਹਾਂ ਦੀ ਫੋਟੋ ਵੀ ਕਾਫੀ ਵਾਇਰਲ ਹੋ ਰਿਹਾ ਹੈ।
ਜਾਣਕਾਰੀ ਮੁਤਾਬਕ ਰਵਨੀਤ ਬਿੱਟੂ ਨੇ ਵੜਿੰਗ 'ਤੇ ਬਾਹਰੀ ਅਤੇ ਪੈਰਾਸ਼ੂਟ ਉਮੀਦਵਾਰ ਹੋਣ ਦੇ ਦੋਸ਼ ਲਾਏ ਹਨ, ਉਥੇ ਹੀ ਵੜਿੰਗ ਬਿੱਟੂ ਨੂੰ ਕਾਂਗਰਸ ਪਾਰਟੀ ਦਾ ਗੱਦਾਰ ਹੋਣ ਦੀ ਗੱਲ ਵੀ ਕਹਿ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਚੋਣ ਮੈਦਾਨ ਵਿੱਚ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਇੱਕ ਦੂਜੇ ਦੇ ਵਿਰੋਧੀ ਹਨ ਅਤੇ ਚੋਣ ਮੰਚ ਤੋਂ ਸਿਆਸੀ ਹਮਲੇ ਕਰ ਰਹੇ ਹਨ ਪਰ ਅੱਜ ਸਵੇਰ ਤੋਂ ਹੀ ਉਨ੍ਹਾਂ ਦੀਆਂ ਜੱਫੀਆਂ ਪਾਉਣ ਤੋਂ ਇਲਾਵਾ ਮਸਤੀ ਕਰਦੇ ਹੋਏ ਫੋਟੋਸ਼ੂਟ ਅਤੇ ਇਕ-ਦੂਜੇ ਨਾਲ ਧਾਰਮਿਕ ਮੰਚ 'ਤੇ ਗੱਲਬਾਤ ਵਾਇਰਲ ਹੋਈ ਹੈ, ਜਿਸ 'ਤੇ ਭਾਜਪਾ ਦੋਸ਼ ਲਗਾ ਰਹੀ ਹੈ ਅਤੇ ਇਸ ਨੂੰ ਕਾਂਗਰਸ ਦੀਆਂ ਵਿਰੋਧੀ ਪਾਰਟੀਆਂ ਵਲੋਂ ਸੋਸ਼ਲ ਮੀਡੀਆ 'ਤੇ ਚਲਾਇਆ ਜਾ ਰਿਹਾ ਹੈ।

