ਜਲੰਧਰ : ਸ਼ਹਿਰ 'ਚ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਗੁਰੂਨਾਨਕ ਪੁਰਾ ਵੈਸਟ ਸ਼ਿਵ ਮੰਦਿਰ ਦੇ ਕੋਲ ਸਥਿਤ ਇੱਕ ਘਰ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਦੌਰਾਨ ਕਰੰਟ ਲੱਗਣ ਨਾਲ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਓਮਿਕਾ ਦੱਤਾ ਪਤਨੀ ਅਜੈ ਦੱਤਾ ਵਜੋਂ ਹੋਈ ਹੈ। ਹਾਦਸੇ ਸਮੇਂ ਔਰਤ ਘਰ 'ਚ ਇਕੱਲੀ ਸੀ, ਜਿਸ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮਹਿਲਾ ਦਾ ਪਤੀ ਕਾਲਜ ਵਿੱਚ ਪ੍ਰੋਫੈਸਰ ਹੈ।
ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਿਸ ਦੌਰਾਨ ਔਰਤ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਹਿਲਾ ਦੇ ਘਰ 'ਚੋਂ ਅਚਾਨਕ ਧੂੰਆਂ ਨਿਕਲਦਾ ਦੇਖਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਇਕ ਔਰਤ ਨੂੰ ਅੱਗ ਲੱਗੀ ਹੋਈ ਸੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਨਾਲ ਝੁਲਸ ਗਈ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।

