ਅੰਮ੍ਰਿਤਸਰ (ਸੰਦੀਪ ਚੱਡਾ) : ਅੰਮ੍ਰਿਤਸਰ ਦੇ ਹਾਲ ਬਾਜ਼ਾਰ 'ਚ ਸਥਿਤ ਹੋਟਲ ਰਮਾਦਾ 'ਚ 6 ਸਾਲ ਦੇ ਬੱਚੇ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੱਚਾ ਹੋਲਟ ਦੇ ਸਵੀਮਿੰਗ ਪੂਲ 'ਚ ਨਹਾ ਰਿਹਾ ਸੀ ਅਤੇ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਪਰਿਵਾਰ ਵਾਲਿਆਂ ਦਾ ਬੁਰਾ ਹਾਲ ਹੈ ਅਤੇ ਰੋਣਾ ਰੋ ਰਿਹਾ ਹੈ। ਪੁਲੀਸ ਨੇ ਬੱਚੇ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਥਾਣਾ ਰਾਮ ਬਾਗ ਦੀ ਪੁਲਿਸ ਨੇ ਹੋਟਲ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਇਹ ਪਰਿਵਾਰ ਦਿੱਲੀ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਆਇਆ ਸੀ ਅਤੇ ਉਕਤ ਹੋਟਲ ਵਿੱਚ ਠਹਿਰਿਆ ਹੋਇਆ ਸੀ।

