ਪੰਜਾਬ: ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਪੇਸ਼ ਕੀਤਾ ਗਿਆ, ਜਿਸ ਵਿੱਚ ਮੰਨਿਆ ਗਿਆ ਹੈ ਕਿ ਗਾਇਕ ਦਾ ਕਤਲ ਸੁਰੱਖਿਆ ਦੀ ਘਾਟ ਕਾਰਨ ਹੋਇਆ ਹੈ।
ਜਾਣਕਾਰੀ ਮੁਤਾਬਕ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਵਕੀਲ ਦੇ ਬਿਆਨ 'ਤੇ ਕਿਹਾ ਕਿ ਜ਼ਿੰਮੇਵਾਰ ਲੋਕਾਂ ਖਿਲਾਫ ਐੱਫ.ਆਈ.ਆਰ. ਪਿਤਾ ਨੇ ਕਿਹਾ ਕਿ ਇਹ ਕਤਲ ਇਸ ਲਈ ਹੋਇਆ ਹੈ ਕਿਉਂਕਿ ਸੁਰੱਖਿਆ ਘੱਟ ਕੀਤੀ ਗਈ ਸੀ ਅਤੇ ਸਰਕਾਰ ਦੇ ਹੁਕਮਾਂ 'ਤੇ ਹੀ ਸੁਰੱਖਿਆ ਹਟਾਈ ਗਈ ਸੀ। ਇਸ ਮਾਮਲੇ ਵਿੱਚ ਸਰਕਾਰ ਵੀ ਓਨੀ ਹੀ ਜਿੰਮੇਵਾਰ ਹੈ ਜਿੰਨੀ ਕਿ ਬਾਕੀ ਦੋਸ਼ੀ ਹਨ। ਉਨ੍ਹਾਂ ਅੱਗੇ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਏ ਡੇਢ ਸਾਲ ਹੋ ਗਿਆ ਹੈ ਪਰ ਅਜੇ ਤੱਕ ਕੋਈ ਪ੍ਰਗਤੀ ਨਹੀਂ ਹੋਈ। ਜੇਕਰ ਸਰਕਾਰ ਵਿੱਚ ਥੋੜੀ ਜਿਹੀ ਵੀ ਇਨਸਾਨੀਅਤ ਬਚੀ ਹੈ ਤਾਂ FIR ਦਰਜ ਹੋਣੀ ਚਾਹੀਦੀ ਹੈ।

