ਲੁਧਿਆਣਾ (ਸੰਦੀਪ ਚੱਡਾ) : ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੀਆਂ ਮੀਟਿੰਗਾਂ 'ਚ ਹਿੱਸਾ ਲੈਣ ਵਾਲੇ ਬਿਲਡਿੰਗ ਇੰਸਪੈਕਟਰ ਨੂੰ ਨਗਰ ਨਿਗਮ ਕਮਿਸ਼ਨਰ ਨੇ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਚੋਣ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ, ਲੁਧਿਆਣਾ ਤੋਂ ਪ੍ਰਾਪਤ ਸ਼ਿਕਾਇਤ ਅਨੁਸਾਰ ਰਣਧੀਰ ਸਿੰਘ ਰਾਣਾ, ਬਿਲਡਿੰਗ ਇੰਸਪੈਕਟਰ, ਜ਼ੋਨ-ਬੀ, ਨਗਰ ਨਿਗਮ, ਲੁਧਿਆਣਾ ਨੇ ਇੱਕ ਸਿਆਸੀ ਪਾਰਟੀ ਦੇ ਨੁਮਾਇੰਦੇ ਦੀ ਸ਼ਮੂਲੀਅਤ ਨਾਲ ਆਲ ਇੰਡੀਆ ਕਸ਼ੱਤਰੀ ਮਹਾਂਸਭਾ ਪੰਜਾਬ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ। .
ਸ਼ਿਕਾਇਤ ਦੇ ਨਾਲ ਜੁੜੇ ਫੇਸਬੁੱਕ ਪੇਜ ਅਤੇ ਪ੍ਰੈਸ ਕਟਿੰਗ ਤੋਂ ਸਪੱਸ਼ਟ ਹੈ ਕਿ ਬਿਲਡਿੰਗ ਇੰਸਪੈਕਟਰ ਰਣਧੀਰ ਸਿੰਘ ਰਾਣਾ ਨੇ ਚੋਣ ਪ੍ਰਚਾਰ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਇਸ ਲਈ ਇਸ ਕੁਤਾਹੀ ਲਈ ਰਣਧੀਰ ਸਿੰਘ ਰਾਣਾ ਨੂੰ ਤੁਰੰਤ ਪ੍ਰਭਾਵ ਨਾਲ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

.jpg)