ਲੁਧਿਆਣਾ (ਸੰਦੀਪ ਚੱਢਾ) : ਲੁਧਿਆਣਾ 'ਚੋਂ ਇਕ ਵਿਅਕਤੀ ਦਾ ਮੋਬਾਇਲ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ 'ਤੇ ਆਏ ਦੋ ਅਣਪਛਾਤੇ ਚੋਰਾਂ ਨੇ ਐਕਟਿਵਾ 'ਤੇ ਜਾ ਰਹੀਆਂ ਦੋ ਭੈਣਾਂ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਫ਼ਰਾਰ ਹੋ ਗਏ। ਇਸ ਮਾਮਲੇ ਵਿੱਚ ਥਾਣਾ ਹੈਬੋਵਾਲ ਦੀ ਪੁਲੀਸ ਨੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਕਿਰਨਦੀਪ ਕੌਰ ਵਾਸੀ ਪਿੰਡ ਫਗਲਾ ਨੇ ਦੱਸਿਆ ਕਿ ਸੋਮਵਾਰ ਨੂੰ ਉਹ ਆਪਣੀ ਭੈਣ ਨਾਲ ਬਲੋਕੀ ਰੋਡ ਤੋਂ ਐਕਟਿਵਾ 'ਤੇ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਬਲੋਕੀ ਰੋਡ 'ਤੇ ਪਹੁੰਚੀ ਤਾਂ ਪਿੱਛੇ ਤੋਂ ਆਏ ਇਕ ਸਪਲੈਂਡਰ ਸਵਾਰ ਨੌਜਵਾਨ ਨੇ ਉਸ ਦੇ ਹੱਥ 'ਚੋਂ ਫ਼ੋਨ ਖੋਹ ਲਿਆ ਅਤੇ ਫ਼ਰਾਰ ਹੋ ਗਿਆ | ਹੋ ਗਏ

