ਜਲੰਧਰ (ਸੰਦੀਪ ਚੱਢਾ) :ਪੰਜਾਬ ’ਚ ਲੋਕ ਸਭਾ ਚੋਣਾਂ ’ਚ ਹੁਣ ਕੁਝ ਹੀ ਦਿਨ ਬਾਕੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸ਼ੁਰੂ ਹੋ ਕੇ ਦੇਸ਼ ਦੇ ਵੱਡੇ-ਵੱਡੇ ਸਿਆਸਤਦਾਨ ਇਸ ਵੇਲੇ ਪੰਜਾਬ ਭਰ ਵਿੱਚ ਰੈਲੀਆਂ ਕਰ ਰਹੇ ਹਨ। ਇਸ ਦੌਰਾਨ ਜਲੰਧਰ ਤੋਂ ਆਜ਼ਾਦ ਉਮੀਦਵਾਰ ਨੀਤੂ ਸ਼ਤਰਾਂਵਾਲਾ ਵੀ ਪਿੱਛੇ ਨਹੀਂ ਰਹੀ। ਅੱਜ ਕੜਾਕੇ ਦੀ ਗਰਮੀ 'ਚ ਨੀਤੂ ਆਪਣੀ ਭੈਣ ਨਾਲ ਜਲੰਧਰ ਦੀਆਂ ਸੜਕਾਂ 'ਤੇ ਸ਼ਕਤੀਮਾਨ ਦਾ ਪਹਿਰਾਵਾ ਪਾ ਕੇ ਚੋਣ ਪ੍ਰਚਾਰ ਕਰਦੀ ਨਜ਼ਰ ਆਈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨੀਤੂ ਨੇ ਲਾਇਸੈਂਸ ਮੁੱਦੇ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਾਇਸੈਂਸ ਦਰਾਂ ਨੂੰ ਘਟਾਵੇ। ਭਗਵੰਤ ਮਾਨ ਨੇ ਸਰਕਾਰ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਸੂਬੇ ਦੇ ਟੋਲ ਪਲਾਜ਼ਾ ਬੰਦ ਕੀਤੇ ਜਾਣ, ਲੁਧਿਆਣਾ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਬੰਦ ਕੀਤਾ ਜਾਵੇ ਨਹੀਂ ਤਾਂ ਇਸ ਦਾ ਰੇਟ ਵਧਾ ਕੇ 50 ਰੁਪਏ ਕਰ ਦਿੱਤਾ ਜਾਵੇ।

