ਪਾਇਲ (ਸੰਦੀਪ ਚੱਢਾ) : ਪਾਇਲ ਦੇ ਰਾੜਾ ਸਾਹਿਬ ਰੋਡ 'ਤੇ ਇਕੱਲੀ ਰਹਿ ਰਹੀ 43 ਸਾਲਾ ਔਰਤ ਦਾ 5 ਸਤੰਬਰ ਨੂੰ ਘਰ ਅੰਦਰ ਹੀ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੇ 9 ਮਹੀਨੇ ਬਾਅਦ ਥਾਣਾ ਸਦਰ ਦੇ ਮੁਖੀ ਸਬ-ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ 'ਚ ਪਾਇਲ ਪੁਲਸ ਨੇ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਨਾਮਜ਼ਦ ਕਰਕੇ ਉਸ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਅਨੁਸਾਰ ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਪੁੱਤਰ ਜੀਤ ਰਾਮ ਵਾਸੀ ਪਿੰਡ ਕੁਨੇਲ, ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਇਸ ਮਾਮਲੇ ਸਬੰਧੀ ਪੁਲਿਸ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ 5 ਸਤੰਬਰ ਨੂੰ ਰਣਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਵਾਰਡ ਨੰਬਰ 11, ਪਾਇਲ ਜ਼ਿਲ੍ਹਾ ਲੁਧਿਆਣਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਾਇਲ ਵਿਖੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਖੰਨਾ ਦੇ ਐੱਸ.ਐੱਸ.ਪੀ ਅਮਨੀਤ ਕੌਂਡਲ ਨੇ ਐੱਸ. ਆਈ.ਪੀ.ਐਸ. ਪੁਲਿਸ ਦੇ ਨਿਰਦੇਸ਼ਾਂ 'ਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਕਨੀਕੀ ਸਹਾਇਤਾ ਅਤੇ ਮਨੁੱਖੀ ਖੁਫੀਆ ਤੰਤਰ ਦੀ ਮਦਦ ਨਾਲ ਦੋਸ਼ੀ ਵਿਨੋਦ ਕੁਮਾਰ ਨੂੰ ਨਾਮਜ਼ਦ ਕਰਕੇ ਗਿ੍ਫ਼ਤਾਰ ਕਰ ਲਿਆ |
ਪੁਲੀਸ ਸੂਤਰਾਂ ਅਨੁਸਾਰ ਮੁਲਜ਼ਮ ਦੇ ਮ੍ਰਿਤਕ ਔਰਤ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਉਸ ਨੇ ਹੋਰ ਨਾਜਾਇਜ਼ ਸਬੰਧ ਹੋਣ ਦੇ ਸ਼ੱਕ ’ਚ ਉਸ ਦੇ ਸਿਰ ’ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸ ਦਈਏ ਕਿ ਘਰ ਦੀ ਕੰਧ 'ਤੇ ਮ੍ਰਿਤਕ ਦੇ ਸਾਲੇ ਦਾ ਨਾਂ ਲਿਖਿਆ ਹੋਇਆ ਸੀ, ਜੋ ਉਸ ਸਮੇਂ ਇਕ ਕੇਸ 'ਚ ਲੁਧਿਆਣਾ ਜੇਲ 'ਚ ਬੰਦ ਸੀ। ਇਸ ਸਬੰਧੀ ਪਾਇਲ ਪੁਲਿਸ ਜਲਦ ਹੀ ਪ੍ਰੈਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕਰੇਗੀ।
ਕਾਤਲ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ 'ਤੇ ਧਮਕੀਆਂ ਦਿੱਤੀਆਂ ਸਨ।
ਪਰਿਵਾਰਕ ਮੈਂਬਰਾਂ ਅਨੁਸਾਰ ਰਣਜੀਤ ਕੌਰ ਦੇ ਕਤਲ ਤੋਂ ਬਾਅਦ ਘਰ ਵਿੱਚੋਂ ਕਈ ਸਾਮਾਨ ਗਾਇਬ ਸੀ। ਕਾਤਲ ਰਣਜੀਤ ਕੌਰ ਦਾ ਫੋਨ ਵੀ ਖੋਹ ਕੇ ਆਪਣੇ ਨਾਲ ਲੈ ਗਏ, ਜਿਸ ਤੋਂ ਬਾਅਦ ਉਸ ਦਾ ਸਿਮ ਬੰਦ ਕਰ ਦਿੱਤਾ ਗਿਆ। ਮ੍ਰਿਤਕ ਰਣਜੀਤ ਕੌਰ ਦੇ ਪਤੀ ਅਤੇ ਪੁੱਤਰ ਨੂੰ ਵੀ ਵਟਸਐਪ ਕਾਲ 'ਤੇ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਨੂੰ ਦੱਸਿਆ ਗਿਆ ਕਿ ਰਣਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਵੀ ਦੱਸੋ ਕਿ ਅੰਤਿਮ ਸੰਸਕਾਰ ਕਦੋਂ ਕੀਤਾ ਜਾਣਾ ਹੈ।

