ਲੁਧਿਆਣਾ : ਐੱਸ.ਟੀ.ਐੱਫ. ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਨਸ਼ਾ ਤਸਕਰ ਨੂੰ 2 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਪਾਲ ਵਾਸੀ ਵਸੰਤ ਨਗਰ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਐਸਟੀਐਫ ਦੇ ਸਬ ਇੰਸਪੈਕਟਰ ਮੱਖਣ ਰਾਮ ਨੇ ਦੱਸਿਆ ਕਿ ਪੁਲਿਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਇੱਕ ਨਸ਼ਾ ਤਸਕਰ ਹੈਰੋਇਨ ਦੀ ਵੱਡੀ ਖੇਪ ਲੈ ਕੇ ਮੋਟਰਸਾਈਕਲ 'ਤੇ ਗਾਹਕਾਂ ਨੂੰ ਸਪਲਾਈ ਕਰਨ ਜਾ ਰਿਹਾ ਹੈ। ਜਿਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਢਾਬਾ ਖੇਤਰ 'ਚੋਂ ਦੋਸ਼ੀ ਨੂੰ 410 ਗ੍ਰਾਮ ਹੈਰੋਇਨ, 50 ਖਾਲੀ ਲਿਫਾਫੇ ਅਤੇ ਇਕ ਇਲੈਕਟ੍ਰਾਨਿਕ ਕਾਂਟੇ ਸਮੇਤ ਗ੍ਰਿਫਤਾਰ ਕਰ ਲਿਆ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

