ਜਲੰਧਰ : ਜਲੰਧਰ 'ਚ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਬੇਟੇ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸਾਬਕਾ ਕੌਂਸਲਰ ਭਗਵਾਨ ਪਰੂਥੀ ਦੇ ਪੁੱਤਰ ਸ੍ਰੀ ਗੁਰੂ ਤੇਗ ਬਹਾਦਰ ਨਗਰ ਨਕੋਦਰ ਨੂੰ ਕੁਝ ਨੌਜਵਾਨਾਂ ਨੇ ਉਸ ਸਮੇਂ ਅਗਵਾ ਕਰ ਲਿਆ ਜਦੋਂ ਉਹ ਨਕੋਦਰ ਮੁਰਾਦਸ਼ਾਹ ਰੋਡ 'ਤੇ ਕਿਸੇ ਕੰਮ ਲਈ ਜਾ ਰਿਹਾ ਸੀ। ਪੁਲੀਸ ਨੇ ਉਕਤ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਹੋਮਗਾਰਡ ਸਮੇਤ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੀੜਤ ਭਗਵਾਨ ਸਿੰਘ ਪਰੂਥੀ ਦਾ ਕਹਿਣਾ ਹੈ ਕਿ ਉਸ ਦਾ ਲੜਕਾ ਸ਼ਨੀਵਾਰ ਨੂੰ ਕਿਸੇ ਕੰਮ ਲਈ ਮੁਰਾਦਸ਼ਾਹ ਰੋਡ 'ਤੇ ਜਾ ਰਿਹਾ ਸੀ ਤਾਂ ਉਕਤ ਹੋਮਗਾਰਡ ਅਤੇ ਹੋਰ ਨੌਜਵਾਨਾਂ ਨੇ ਉਸ ਦੇ ਲੜਕੇ ਨੂੰ ਅਗਵਾ ਕਰ ਲਿਆ। ਮੁਲਜ਼ਮ ਨੇ ਪਰੂਥੀ ਨੂੰ ਕਿਹਾ ਕਿ ਅਸੀਂ ਤੇਰੇ ਲੜਕੇ ਨੂੰ ਨਸ਼ਾ ਕਰਦੇ ਫੜਿਆ ਹੈ, ਤੂੰ ਆ ਕੇ ਸਾਨੂੰ ਮਿਲ। ਮੁਲਜ਼ਮਾਂ ਨੇ 50 ਹਜ਼ਾਰ ਰੁਪਏ ਫਿਰੌਤੀ ਦੀ ਮੰਗ ਵੀ ਕੀਤੀ। ਪਰ ਜਦੋਂ ਉਹ ਉਕਤ ਫਿਰੌਤੀ ਦੀ ਰਕਮ ਦੇਣ ਲਈ ਉਸ ਵੱਲੋਂ ਦੱਸੀ ਥਾਂ 'ਤੇ ਪਹੁੰਚਿਆ ਤਾਂ ਮੁਲਜ਼ਮਾਂ ਵੱਲੋਂ ਫਿਰੌਤੀ ਦੀ ਰਕਮ ਵਸੂਲਣ ਲਈ ਭੇਜੇ ਦੋ ਅਣਪਛਾਤੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪਰੂਥੀ ਨੇ ਆਪਣੇ ਬੇਟੇ ਦੀ ਭਾਲ ਸ਼ੁਰੂ ਕਰ ਦਿੱਤੀ। ਸ਼ਾਮ ਕਰੀਬ 7 ਵਜੇ ਆਪਣੇ ਲੜਕੇ ਨੂੰ ਪਿੰਡ ਆਲੋਵਾਲ ਫਾਟਕ ਕੋਲ ਛੱਡ ਗਿਆ। ਇਸ ਮਾਮਲੇ 'ਚ ਪੁਲਿਸ ਨੇ ਨਕੋਦਰ ਦੀ ਅਦਾਲਤ 'ਚ ਤਾਇਨਾਤ ਪੰਜਾਬ ਹੋਮ ਗਾਰਡ ਜਵਾਨ ਸਮੇਤ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਰੋਹਿਤ ਗਿੱਲ (ਹੋਮ ਗਾਰਡ), ਗੁਰਪ੍ਰੀਤ ਸਿੰਘ ਅਤੇ ਜੈਕਬਸ ਵਾਸੀ ਜਲੰਧਰ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਆਈ.ਪੀ.ਸੀ. ਦੀਆਂ ਧਾਰਾਵਾਂ 386, 342, 506, 511 ਅਤੇ 34 ਆਈ.ਪੀ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਹੈ।