ਦੀਨਾਨਗਰ (ਸੰਦੀਪ ਚੱਢਾ) : ਜਿੱਥੇ ਇਕ ਪਾਸੇ ਅੱਤ ਦੀ ਗਰਮੀ ਪੈ ਰਹੀ ਹੈ, ਉਥੇ ਹੀ ਦੂਜੇ ਪਾਸੇ ਗਰਮੀ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ . ਕੜਾਕੇ ਦੀ ਗਰਮੀ ਕਾਰਨ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਧੂਤ ਵਾਸੀ ਪੰਜਾਬ ਪੁਲਿਸ ਦੇ ਇੱਕ ਏ.ਐਸ.ਆਈ. ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋਣ ਦੀ ਖ਼ਬਰ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਉਸ ਦਾ ਭਰਾ ਏ.ਐੱਸ.ਆਈ. ਸਤਪਾਲ ਸ਼ਰਮਾ (50) ਜੋ ਕਿ ਗੁਰਦਾਸਪੁਰ ਦੇ ਐਸ.ਐਸ.ਪੀ. ਦਫ਼ਤਰ ਦੀ ਫਿੰਗਰ ਪ੍ਰਿੰਟ ਸ਼ਾਖਾ ਵਿੱਚ ਤਾਇਨਾਤ ਸੀ, ਉਹ ਹਰ ਰੋਜ਼ ਦੀ ਤਰ੍ਹਾਂ ਸਵੇਰੇ ਘੱਗਰ ਰਾਹੀਂ ਆਪਣੇ ਘਰੋਂ ਦਫ਼ਤਰ ਗੁਰਦਾਸਪੁਰ ਗਿਆ ਸੀ। ਦੁਪਹਿਰ ਸਮੇਂ ਉਨ੍ਹਾਂ ਨੂੰ ਦਫ਼ਤਰ ਦੇ ਸਟਾਫ਼ ਦਾ ਫ਼ੋਨ ਆਇਆ ਕਿ ਸਤਪਾਲ ਸ਼ਰਮਾ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਬੇਹੋਸ਼ ਹੋ ਗਿਆ ਹੈ, ਜਿਸ ਨੂੰ ਸਟਾਫ਼ ਵੱਲੋਂ ਤੁਰੰਤ ਗੁਰਦਾਸਪੁਰ ਹਸਪਤਾਲ ਲਿਆਂਦਾ ਗਿਆ ਪਰ ਏ.ਐੱਸ.ਆਈ. ਗਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

