ਪਟਿਆਲਾ (ਸੰਦੀਪ ਚੱਢਾ) : ਪਟਿਆਲਾ ਦੇ ਪਟਦਾਨ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਕਾਰਨ ਇੱਥੇ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੇਘ ਸਿੰਘ ਵਜੋਂ ਹੋਈ ਹੈ। ਇਸ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਗਿਆ ਹੈ ਕਿ ਮੇਘ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰੋਂ ਨਿਕਲਿਆ ਸੀ ਪਰ ਵਾਪਸ ਨਹੀਂ ਆਇਆ। ਕਿਸੇ ਰਾਹਗੀਰ ਨੇ ਪਰਿਵਾਰ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਮੇਘ ਸਿੰਘ ਜ਼ਖ਼ਮੀ ਹਾਲਤ ਵਿੱਚ ਖੇਤਾਂ ਵਿੱਚ ਪਿਆ ਹੋਇਆ ਹੈ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਮਲਾਵਰਾਂ ਦੀ ਗਿਣਤੀ 10 ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰ ਰਹੀ ਹੈ।

