ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਅਤੇ ਕਾਂਗਰਸ ਨੂੰ ਕਰਾਰਾ ਝਟਕਾ ਲੱਗਾ ਹੈ। ਇਸ ਨਾਲ ਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ। ਜਾਣਕਾਰੀ ਅਨੁਸਾਰ ਭਾਜਪਾ ਕੌਂਸਲਰ ਹਰਜਿੰਦਰ ਸਿੰਘ ਲੱਡਾ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਕਈ ਸੀਨੀਅਰ ਕਾਂਗਰਸੀ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਪਵਨ ਕੁਮਾਰ ਟੀਨੂੰ ਅਤੇ ਵਿਧਾਇਕ ਵਰਿੰਦਰ ਗੋਇਲ ਵੀ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ 'ਆਪ' ਪੰਜਾਬ ਨੇ ਟਵੀਟ ਕੀਤਾ ਹੈ। ਟਵੀਟ ਕੀਤਾ ਗਿਆ, ''ਜਲੰਧਰ 'ਚ 'ਆਪ' ਨੂੰ ਵੱਡਾ ਹੁਲਾਰਾ! ਅੱਜ ਸੀ.ਐਮ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਭਾਜਪਾ ਕੌਂਸਲਰ ਹਰਜਿੰਦਰ ਸਿੰਘ ਲੱਡਾ (ਸਾਬਕਾ ਪ੍ਰਧਾਨ ਜਲੰਧਰ ਸਿਟੀ ਕਾਂਗਰਸ), ਭਾਜਪਾ ਦੇ ਸੀਨੀਅਰ ਆਗੂ ਸੁਮਿਤ ਹਾਂਡਾ, ਗਗਨ ਕੁਮਾਰ, ਯਸ਼ ਵੋਹਰਾ ਅਤੇ ਭਾਜਪਾ ਅਤੇ ਕਾਂਗਰਸ ਦੇ ਕਈ ਹੋਰ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। 'ਆਪ' ਨੂੰ ਜਲੰਧਰ ਪੱਛਮੀ 'ਚ ਹਰ ਕੋਨੇ ਤੋਂ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ, 'ਆਪ' ਜਲੰਧਰ ਵੈਸਟ ਦੀ ਉਪ ਚੋਣ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ।



