ਪੰਜਾਬ (ਸੰਦੀਪ ਚੱਢਾ) : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਅੱਜ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਅਧਿਆਤਮਿਕ ਕੇਂਦਰ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਕਿਹਾ ਕਿ ਜਦੋਂ ਵੀ ਮੈਂ ਡੇਰਾ ਬਿਆਸ ਆਉਂਦਾ ਹਾਂ ਤਾਂ ਇਸ ਅਧਿਆਤਮਿਕ ਕੇਂਦਰ ਵਿੱਚ ਮੇਰੀ ਆਤਮਾ ਨੂੰ ਸ਼ਾਂਤੀ ਮਿਲਦੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਡੇਰਾ ਬਿਆਸ ਵੱਲੋਂ ਕਰੋਨਾ ਸਮੇਂ ਦੌਰਾਨ ਕੀਤੀ ਗਈ ਲੋਕ ਸੇਵਾ ਨੂੰ ਸਾਡੇ ਦਿਲਾਂ ਵਿੱਚ ਇੱਕ ਵਿਲੱਖਣ ਸੇਵਾ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।