ਦਸੂਹਾ (ਸੰਦੀਪ ਚੱਢਾ) : ਜੀ.ਟੀ. ਰੋਡ ਥਾਣਾ ਦਸੂਹਾ ਨੇੜੇ ਇੱਕ ਟਰੱਕ ਅਤੇ ਟੀ.ਵੀ.ਐਸ. ਸਕੂਟਰ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 28 ਸਾਲਾ ਲੜਕੀ ਅੰਕਿਤਾ ਪੁੱਤਰੀ ਮਨਜੀਤ ਸਿੰਘ ਰਾਮਗੜ੍ਹੀਆ ਦੀ ਮੌਤ ਹੋ ਗਈ। ਟਰੱਕ ਨੰ. ਪੀ.ਬੀ. 0609815 ਦਾ ਡਰਾਈਵਰ ਅਬਦੁਲ ਰਸ਼ੀਦ ਜੰਮੂ ਦਾ ਰਹਿਣ ਵਾਲਾ ਹੈ, ਉਸਦੀ ਗਲਤੀ ਕਾਰਨ ਇਹ ਹਾਦਸਾ ਵਾਪਰਿਆ।
ਮ੍ਰਿਤਕ ਲੜਕੀ ਬੰਬੋਵਾਲ ਦੀ ਰਹਿਣ ਵਾਲੀ ਸੀ ਅਤੇ ਬੋਦਲ ਵਾਸੀ ਆਪਣੇ ਦੋਸਤ ਨੂੰ ਮਿਲਣ ਆਈ ਹੋਈ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਵਾਪਸ ਆਪਣੇ ਪਿੰਡ ਜਾ ਰਹੀ ਸੀ। ਟੀ.ਵੀ.ਐਸ ਸਕੂਟਰੀ ਨੂੰ ਬਹੁਤ ਨੁਕਸਾਨ ਹੋਇਆ ਹੈ। ਪੁਲੀਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਨੇ ਮ੍ਰਿਤਕ ਲੜਕੀ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ’ਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

