ਅਨੰਦਪੁਰ ਸਾਹਿਬ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਿੰਡਾਂ ਵਿੱਚ ਹਰ ਮਹੀਨੇ ਚਾਰ ਵੱਡੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਮੌਜੂਦਾ ਸੀਨੀਅਰ ਅਧਿਕਾਰੀ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਕਰਨ ਲਈ ਜਲਦੀ ਹੀ ਉੱਚ ਪੱਧਰੀ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਅਗਲੇਰੇ ਪ੍ਰਬੰਧਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।
ਬੈਂਸ ਜੀਂਦਵਾੜੀ ਵਿੱਚ ਇੱਕ ਵੱਡੀ ਅਤੇ ਪ੍ਰਭਾਵਸ਼ਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਇਲਾਕੇ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਹੜ੍ਹਾਂ ਤੋਂ ਬਚਾਅ ਲਈ ਬੰਨ੍ਹ ਬਣਾਉਣ ਦਾ ਕੰਮ ਵੱਡੇ ਪੱਧਰ ’ਤੇ ਚੱਲ ਰਿਹਾ ਹੈ, ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੇ ਪੰਜਾਬ ਵਿੱਚ ਵਿਕਾਸ ਦੀ ਲਹਿਰ ਚਲਾਈ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਵੋਟਰਾਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਚੁਣ ਕੇ ਪੰਜਾਬ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਦਾ ਰਾਹ ਪੱਧਰਾ ਕੀਤਾ ਹੈ। ਉਨ੍ਹਾਂ ਦੇ ਐਮ.ਪੀ. ਆਨੰਦਪੁਰ ਸਹਿਬ ਦੇ ਵੋਟਰ ਵੀ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨੇ ਇਸ ਵਿਧਾਨ ਸਭਾ ਹਲਕੇ ਵਿੱਚ ਮਾਲਵਿੰਦਰ ਸਿੰਘ ਕੰਗ ਦੀ ਵੱਡੀ ਜਿੱਤ ਦਰਜ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਹੈ ਅਤੇ ਰਵਾਇਤੀ ਪਾਰਟੀਆਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਦੇ ਵਰਕਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਮਾਲਵਿੰਦਰ ਸਿੰਘ ਕੰਗ ਦੀ ਜਿੱਤ।
ਇਸ ਮੌਕੇ ਡਾ: ਸੰਜੀਵ ਗੌਤਮ ਮੈਂਬਰ ਮੈਡੀਕਲ ਕੌਾਸਲ ਪੰਜਾਬ, ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ, ਹਰਮਿੰਦਰ ਸਿੰਘ ਢਾਹੇ ਪ੍ਰਧਾਨ ਜ਼ਿਲ੍ਹਾ ਯੋਜਨਾ ਬੋਰਡ, ਰਾਮ ਕੁਮਾਰ ਮੁਕਾਰੀ ਪ੍ਰਧਾਨ, ਕਮਿੱਕਰ ਸਿੰਘ ਦਾੜ੍ਹੀ ਪ੍ਰਧਾਨ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਦਲਜੀਤ ਸਿੰਘ ਕਾਕਾ | ਨਾਂਗੜਾ, ਇੰਦਰਜੀਤ ਅਰੋੜਾ ਪ੍ਰਧਾਨ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ, ਜਸਪ੍ਰੀਤ ਜੇ.ਪੀ., ਦੀਪਕ ਅਗਰਾਨ ਪ੍ਰਧਾਨ ਵਪਾਰ ਮੰਡਲ, ਕੇਸਰ ਸਿੰਘ ਬਲਾਕ ਪ੍ਰਧਾਨ, ਕੈਪਟਨ ਗੁਰਨਾਮ ਸਿੰਘ, ਡਾ: ਜਰਨੈਲ ਸਿੰਘ, ਜਗਜੀਤ ਸਿੰਘ ਜੱਗੀ ਬਲਾਕ ਪ੍ਰਧਾਨ, ਨਿਤਿਨ ਸ਼ਰਮਾ, ਐਡਵੋਕੇਟ ਨੀਰਜ ਸ਼ਰਮਾ, ਊਸ਼ਾ ਰਾਣੀ | ਅਤੇ ਸੈਂਕੜੇ ਵਰਕਰ ਹਾਜ਼ਰ ਸਨ।

